ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ, ਫਗਵਾੜਾ ਵਿਖੇ ਸ਼ਾਨਦਾਰ ਵਿਦਾਇਗੀ ਪਾਰਟੀ ਦਾ ਆਯੋਜਨ
ਅੱਜ ਮਿਤੀ 15.04.2026 ਨੂੰ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ, ਫਗਵਾੜਾ ਵਿਖੇ ਅੰਡਰ-ਗ੍ਰੈਜੂਏਟ ਬੀ.ਏ., ਬੀ.ਕਾਮ., ਬੀ.ਐਸ.ਸੀ., ਬੀ.ਸੀ.ਏ.,ਐੱਮ ਕਾਮ ਕਲਾਸਾਂ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ ਦੇਣ ਲਈ ਇੱਕ ਸ਼ਾਨਦਾਰ ਅਤੇ ਰੰਗਾਰੰਗ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ.ਜਤਿੰਦਰਪਾਲ ਸਿੰਘ ਪਲਾਹੀ ਅਤੇ ਕਾਲਜ ਪ੍ਰਿੰਸੀਪਲ ਡਾ.ਗੁਰਦੇਵ ਸਿੰਘ ਰੰਧਾਵਾ ਨੇ ਮੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਪਰਮਾਤਮਾ ਦੇ ਆਸ਼ੀਰਵਾਦ ਨਾਲ ਕੀਤੀ ਗਈ। ਇਸ ਉਪਰੰਤ ਜੂਨੀਅਰ ਵਿਦਿਆਰਥੀਆਂ ਵੱਲੋਂ ਆਪਣੇ ਸੀਨੀਅਰਜ਼ ਦੇ ਸਨਮਾਨ ਵਿੱਚ ਇੱਕ ਬਹੁਤ ਹੀ ਦਿਲਖਿੱਚਵਾਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਪੰਜਾਬੀ ਲੋਕ ਨਾਚ ਗਿੱਧੇ, ਭੰਗੜੇ, ਲੋਕ ਗੀਤਾਂ ਅਤੇ ਕੋਰੀਓਗ੍ਰਾਫੀ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਪੂਰਾ ਮਾਹੌਲ ਖੁਸ਼ੀ ਨਾਲ ਭਰ ਦਿੱਤਾ। ਸੀਨੀਅਰ ਵਿਦਿਆਰਥੀਆਂ ਨੇ ਸਟੇਜ 'ਤੇ ਆ ਕੇ ਕਾਲਜ ਵਿੱਚ ਬਿਤਾਏ ਆਪਣੇ ਸੁਨਹਿਰੀ ਪਲਾਂ ਅਤੇ ਖੱਟੀਆਂ-ਮਿੱਠੀਆਂ ਯਾਦਾਂ ਨੂੰ ਸਾਰਿਆਂ ਨਾਲ ਸਾਂਝਾ ਕੀਤਾ ਅਤੇ ਆਪਣੇ ਅਧਿਆਪਕਾਂ ਦਾ ਧੰਨਵਾਦ ਕੀਤਾ।ਇਸ ਵਿਦਾਇਗੀ ਪਾਰਟੀ ਦੀ ਮੁੱਖ ਖਿੱਚ ਮਾਡਲਿੰਗ ਮੁਕਾਬਲਾ ਰਿਹਾ, ਜਿਸ ਵਿੱਚ ਆਖਰੀ ਸਾਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ਅਤੇ ਰੈਂਪ ਵਾਕ ਕੀਤੀ। ਜੱਜਾਂ ਦੀ ਭੂਮਿਕਾ ਡਾ.ਸੀਮਾ ਕਪੂਰ,ਡਾ.ਮਨਪ੍ਰੀਤ ਕੌਰ ਅਤੇ ਮਿਸ.ਅਰਵਿੰਦਰ ਕੌਰ ਹੁਰਾਂ ਨਿਭਾਉਂਦੇ ਹੋਏ ਅਧਿਆਪਕਾਂ ਨੇ ਵੱਖ-ਵੱਖ ਰਾਊਂਡਜ਼ (ਜਿਵੇਂ ਕਿ ਟੇਲੈਂਟ ਰਾਊਂਡ ਅਤੇ ਪ੍ਰਸ਼ਨ-ਉੱਤਰ ਰਾਊਂਡ) ਦੇ ਆਧਾਰ 'ਤੇ 'ਮਿਸਟਰ ਫੇਅਰਵੈਲ' ਅਤੇ 'ਮਿਸ ਫੇਅਰਵੈਲ' ਦੀ ਚੋਣ ਕੀਤੀ। ਜੇਤੂ ਵਿਦਿਆਰਥੀਆਂ ਨੂੰ ਕਾਲਜ ਪ੍ਰਿੰਸੀਪਲ ਸਾਹਿਬ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵੱਖੋ-ਵੱਖਰੇ ਸੁਭਾਅ ਵਾਲੇ ਵਿਦਿਆਰਥੀਆਂ ਨੂੰ ਕਈ ਦਿਲਚਸਪ ਟਾਈਟਲ ਵੀ ਦਿੱਤੇ ਗਏ।।ਆਪਣੇ ਸੰਬੋਧਨ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ.ਗੁਰਦੇਵ ਸਿੰਘ ਰੰਧਾਵਾ ਜੀ ਨੇ ਆਖਰੀ ਸਾਲ ਦੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਹਨਾਂ ਦੇ ਸੁਨਹਿਰੀ ਤੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਟੀਚਿੰਗ,ਨਾਨ-ਟੀਚਿੰਗ ਅਤੇ ਸਮੂਹ ਕਲਾਸਾਂ ਦੇ ਵਿਦਿਆਰਥੀਆਂ ਮੌਜੂਦ ਸਨ।